Nishan Sahib: ਗੁਰੂ ਘਰਾਂ ਉਤੇ ਬਸੰਤੀ ਤੇ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ
Nishan Sahib Color: ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।