Amritsar News: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ।