Panchayat Election 2024: ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਦੀ ਪਤਨੀ ਸਰਪੰਚ ਦੇ ਅਹੁਦੇ ਲਈ ਉਮੀਦਵਾਰ, ਪਰਿਵਾਰ ਸਮੇਤ ਪਾਈ ਵੋਟ, ਵੇਖੋ ਵੀਡੀਓ
Panchayat Election 2024: ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਆਪਣੇ ਪਰਿਵਾਰ ਸਮੇਤ ਪਿੰਡ ਕਟਾਰੂ ਚੱਕ ਪੁੱਜੇ। ਉਨ੍ਹਾਂ ਦੀ ਪਤਨੀ ਉਰਮਿਲਾ ਦੇਵੀ ਗਾਓ ਕਟਾਰੂ ਚੱਕ ਤੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਚੰਦ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।