Panchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟ, ਵੇਖੋ ਵੀਡੀਓ
Harjot Singh Bains cast his vote: ਸੂਬੇ ਅੰਦਰ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਖਾਸ ਤੌਰ ਤੇ ਪਿੰਡਾਂ ਦੇ ਵੋਟਰਾਂ ਦੇ ਵਿੱਚ ਬਹੁਤ ਜਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੋਟਾਂ ਪੈ ਰਹੀਆਂ ਹਨ। ਉੱਥੇ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਪੈ ਰਹੀਆਂ ਵੋਟਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਉਣ ਲਈ ਪੁੱਜੇ।