Panchayat Election: CM ਮਾਨ ਦੀ ਵਾਰਨਿੰਗ ਦਾ ਨਹੀਂ ਕੋਈ ਅਸਰ, ਸਰਮਾਏਦਾਰਾਂ ਨੇ 35 ਲੱਖ `ਚ ਖਰੀਦੀ ਸਰਪੰਚੀ
Panchayat Election: ਹਲਕਾ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ। ਬੋਲੀ ਦੀ ਰਕਮ, ਗੁਰਦੁਆਰਾ ਸਾਹਿਬ ਨੂੰ ਦੇਣ ਦਾ ਫੈਸਲਾ ਹੋਇਆ। ਜਿਸ ਵਿੱਚ ਵੱਡੇ ਜਿਮੀਦਾਰਾਂ ਨੇਂ ਇੱਕ-ਦੂਜੇ ਨਾਲੋਂ ਵੱਧ ਚੜ ਕੇ ਆਪਣੀ ਆਰਥਿਕ ਸ਼ਕਤੀ ਦਾ ਪ੍ਰਦਰਸ਼ਨ ਕੀਤਾ। ਬੋਲੀ ਦੇ ਅੰਤ ਤੱਕ ਫੈਸਲਾ 35 ਲੱਖ 50 ਹਜ਼ਾਰ ਵਿੱਚ ਹੋ ਗਿਆ।