Panchayat Elections Viral Video: ਚੋਣ ਜਾਬਤੇ ਦੇ ਬਾਵਜੂਦ ਪੰਚਾਇਤ ਸਕੱਤਰ ਵੱਲੋਂ ਚੈੱਕ ਕੱਟਣ ਦੀ ਵੀਡੀਓ ਵਾਇਰਲ
Panchayat Elections Viral Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੰਚਾਇਤ ਦਫਤਰ ਦਾ ਅਧਿਕਾਰੀ ਚੈੱਕ ਕੱਟ ਰਿਹਾ ਹੈ। ਇਸ ਵੀਡੀਓ ਬਾਰੇ ਇਹ ਚਰਚਾ ਛਿੜੀ ਹੋਈ ਹੈ ਕਿ ਚੋਣ ਜਾਬਤੇ ਦੇ ਦੌਰਾਨ ਉਕਤ ਅਧਿਕਾਰੀ ਵਿਕਾਸ ਕੰਮਾਂ ਦੇ ਚੈਕ ਕੱਟ ਰਿਹਾ ਹੈ ਜਿਸ ਉੱਤੇ ਕਾਂਗਰਸ ਦੇ ਬਲਾਕ ਪ੍ਰਧਾਨ ਵਲੋਂ ਵੀ ਸਵਾਲ ਖੜ੍ਹੇ ਕੀਤੇ ਗਏ। ਉੱਥੇ ਹੀ ਇਸ ਵਾਇਰਲ ਵੀਡੀਓ ਸਬੰਧੀ ਬੀਡੀਪੀਓ ਦਫ਼ਤਰ ਅਮਲੋਹ ਦੇ ਸੁਪਰਡੈਂਟ ਨੇ ਕਿਹਾ ਕਿ ਅਧਿਕਾਰੀ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਦੇ ਚੈਕ ਕੱਟਿਆ ਗਿਆ ਸੀ। ਚੋਣ ਜਾਬਤੇ ਦੀ ਉਲੰਘਣਾ ਨਹੀਂ ਕੀਤੀ ਗਈ ਹੈ।