Parkash Singh Badal Death Anniversary: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ, ਸਿਆਸੀ ਆਗੂਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ, ਵੇਖੋ ਵੀਡੀਓ
Parkash Singh Badal Death Anniversary: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਪਿੰਡ ਬਾਦਲ ਵਿਖੇ ਮਨਾਈ ਜਾ ਰਹੀ ਹੈ ਜਿਸ ਦੇ ਵਿੱਚ ਵੱਖ ਵੱਖ ਸਿਆਸੀ ਤੇ ਰਾਜਸੀ ਅਤੇ ਆਗੂਆਂ ਵੱਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਬਰਸੀ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹੈ। 95 ਸਾਲ ਦੀ ਉਮਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ 25 ਅਪ੍ਰੈਲ ਦੀ ਦੇਰ ਸ਼ਾਮ ਆਖ਼ਰੀ ਸਾਹ ਲਏ ਸਨ।