Sukhpal Khaira Arrest: ਪ੍ਰਤਾਪ ਸਿੰਘ ਬਾਜਵਾ ਨੇ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦੀ ਸਖ਼ਤ ਸ਼ਬਦਾਂ `ਚ ਕੀਤੀ ਨਿੰਦਾ, ਦੇਖੋ ਵੀਡੀਓ
Partap Singh Bajwa on Sukhpal Khaira Arrest News Today: ਪੰਜਾਬ ਤੋਂ ਅੱਜ ਸਵੇਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਕਿ "ਸਰਕਾਰਾਂ ਸਦਾ ਨਹੀਂ ਰਹਿੰਦੀਆਂ, ਤੁਹਾਡੇ (ਪੰਜਾਬ ਸਰਕਾਰ) ਤਾਨਾਸ਼ਾਹ ਗੁੰਡਾ ਰਾਜ ਦੀ ਸਖ਼ਤ ਅਲੋਚਨਾ ਕਰਦਾ ਹਾਂ। ਮੈਂ ਪੰਜਾਬ ਕਾਂਗਰਸ ਦੇ ਸਾਰੇ ਕਾਡਰ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਰ ਵਰਕਰ ਸਹਿਬਾਨ ਨਾਲ ਚਟਾਨ ਵਾਂਗ ਖੜੇ ਹਾਂ। Sukhpal Singh Khaira ਦੀ ਰਿਹਾਈ ਲਈ ਅਸੀਂ ਡਟ ਕੇ ਲੜਾਈ ਲੜਾਂਗੇ।"