Farmer Visa: ਕਿਸਾਨੀ ਅੰਦੋਲਨ ਦਾ ਹਿੱਸਾ ਬਣੇ ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ੇ ਹੋਣਗੇ ਰੱਦ !
Farmer Visa: ਅੰਬਾਲਾ ਪੁਲਿਸ ਹੁਣ ਉਨ੍ਹਾਂ ਕਿਸਾਨਾਂ ਖਿਲਾਫ ਸਖਤ ਕਾਰਵਾਈ ਕਰਨ ਜਾ ਰਹੀ ਹੈ, ਜੋ ਦਿੱਲੀ ਮਾਰਚ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਪੁਲਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਤੋੜਦੇ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਦੇਖੇ ਗਏ ਸਨ। ਅੰਬਾਲਾ ਪੁਲਿਸ ਨੇ ਮੀਡੀਆ ਨਾਲ ਕਈ ਅਜਿਹੇ ਕਿਸਾਨਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜੋ ਹੱਦਾਂ 'ਤੇ ਗੜਬੜ ਪੈਦਾ ਕਰਦੇ ਨਜ਼ਰ ਆ ਰਹੇ ਹਨ। ਜਿਨ੍ਹਾਂ ਨੂੰ ਅੰਬਾਲਾ ਪੁਲਿਸ ਪਾਸਪੋਰਟ ਦਫ਼ਤਰ, ਗ੍ਰਹਿ ਮੰਤਰਾਲੇ ਅਤੇ ਇੰਡੀਅਨ ਅੰਬੈਸੀ ਨਾਲ ਸਾਂਝਾ ਕਰਨ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕੀਤੇ ਜਾ ਸਕਣ।