Amritsar News: ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ
ਰਵਿੰਦਰ ਸਿੰਘ Sun, 26 May 2024-5:13 pm,
Amritsar News: ਅੰਮ੍ਰਿਤਸਰ, ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ।