102 ਯਾਤਰੀ ਲੈ ਕੇ ਜਾ ਰਹੇ ਜਹਾਜ਼ ਦੀ ਟਰੱਕ ਨਾਲ ਹੋਈ ਟੱਕਰ, 2 ਲੋਕਾਂ ਦੀ ਮੌਤ
Nov 19, 2022, 11:26 AM IST
Peru Airport accident news: ਪੇਰੂ 'ਚ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ 102 ਯਾਤਰੀ ਲੈ ਕੇ ਜਾ ਰਹੇ ਜਹਾਜ਼ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਇਹ ਹਾਦਸਾ ਪੇਰੂ ਦੇ ਲੀਮਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ 'ਤੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਇੱਕ ਜਹਾਜ਼ ਫਾਇਰ ਬ੍ਰਿਗੇਡ ਦੇ ਟਰੱਕ ਨਾਲ ਟਕਰਾ ਗਿਆ ਅਤੇ ਸਕਿੰਟਾਂ 'ਚ ਭਿਆਨਕ ਅੱਗ ਲੱਗ ਗਈ।
ਜਹਾਜ਼ ਅਤੇ ਟਰੱਕ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਅਤੇ ਨਾਲ ਹੀ ਜਹਾਜ਼ ਦਾ ਵੀ ਨੁਕਸਾਨ ਹੋ ਗਿਆ। ਇਸ ਹਾਦਸੇ ਵਿੱਚ ਟਰੱਕ 'ਚ ਸਵਾਰ ਦੋ ਫਾਇਰ ਕਰਮੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿੱਚ ਸਵਾਰ ਸਾਰੇ 102 ਯਾਤਰੀ ਸੁਰੱਖਿਅਤ ਹਨ। Peru 'ਚ Airport 'ਤੇ ਹੋਏ accident ਦੀ news ਮਿਲਣ ਤੋਂ ਬਾਅਦ ਲੋਕ ਵੀ ਹੈਰਾਨ ਹੋ ਗਏ ਸਨ।