Kaziranga National Park: PM ਮੋਦੀ ਪਹੁੰਚੇ ਆਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ, ਹਾਥੀ ਦੀ ਸਵਾਰੀ ਕਰਦੇ ਆਏ ਨਜ਼ਰ
Kaziranga National Park: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੂਨੈਸਕੋ ਵਰਲਡ ਹੈਰੀਟੇਜ ਸਾਈਟ ਦੀ ਆਪਣੀ ਪਹਿਲੀ ਫੇਰੀ ਦੌਰਾਨ ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਹਾਥੀ ਅਤੇ ਜੀਪ ਸਫਾਰੀ ਕੀਤੀ। ਸੂਬੇ ਦੇ ਦੋ ਦਿਨਾਂ ਦੌਰੇ 'ਤੇ ਉਹ ਸ਼ੁੱਕਰਵਾਰ ਰਾਤ ਨੂੰ ਕਾਜ਼ੀਰੰਗਾ ਪਹੁੰਚੇ ਸਨ। ਜਿਕਰਯੋਗ ਹੈ ਕਿ ਪੀਐਮ ਮੋਦੀ ਕਾਜੀਰੰਗਾ ਵਿੱਚ ਰਾਤ ਬਿਤਾਉਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ।