PM Narendra Modi Speech: 77ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ 90 ਮਿੰਟ ਦੇਸ਼ ਨੂੰ ਕੀਤਾ ਸੰਬੋਧਨ, ਸੁਣੋ ਕੀ ਕਿਹਾ
ਅੱਜ ਪੂਰਾ ਭਾਰਤ ਆਜ਼ਾਦੀ ਦਾ 77ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਤਿਹਾਸਕ ਲਾਲ ਕਿਲ੍ਹੇ 'ਤੇ ਕੌਮੀ ਤਿਰੰਗਾ ਲਹਿਰਾਇਆ। ਪੀਐਮ ਮੋਦੀ ਨੇ ਕਿਹਾ, ਦੇਸ਼ ਮਨੀਪੁਰ ਦੇ ਲੋਕਾਂ ਦੇ ਨਾਲ ਹੈ। ਲੋਕਾਂ ਨੂੰ ਸ਼ਾਂਤੀ ਦੇ ਮਾਹੌਲ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਕੇਵਲ ਸ਼ਾਂਤੀ ਹੀ ਇੱਕ ਰਸਤਾ ਲੱਭੇਗੀ। ਕੇਂਦਰ ਅਤੇ ਰਾਜ ਸਰਕਾਰਾਂ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਕਰਦੀਆਂ ਰਹਿਣਗੀਆਂ।