Paris Olympics Hockey 2024: ਮੈਡਲ ਜਿੱਤਣ ਤੋਂ ਬਾਅਦ PM ਮੋਦੀ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਗੱਲਬਾਤ
Indian Men Hockey Team: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਇੱਕ ਹੋਰ ਤਮਗਾ ਜਿੱਤ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹਾਕੀ ਟੀਮ ਨੇ 2020 ਟੋਕੀਓ ਓਲੰਪਿਕ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ। ਭਾਰਤੀ ਟੀਮ ਦੀ ਇਸ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਭਾਰਤੀ ਟੀਮ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡਾਰੀਆਂ ਨੂੰ ਫੋਨ ਕੀਤਾ ਅਤੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ।