Arvind Kejiwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ
Arvind Kejiwal: ਦਿੱਲੀ ਮੈਟਰੋ ਸਟੇਸ਼ਨਾਂ ਅਤੇ ਟਰੇਨਾਂ ਦੇ ਅੰਦਰ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਧਮਕੀ ਵਾਲੇ ਸੰਦੇਸ਼ ਲਿਖਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਦੋਸ਼ੀ ਦਾ ਨਾਂ ਅੰਕਿਤ ਗੋਇਲ (32) ਹੈ ਅਤੇ ਉਹ ਬਰੇਲੀ ਦਾ ਰਹਿਣ ਵਾਲਾ ਹੈ। ਉਹ ਆਪਣੇ ਘਰ ਦੀ ਰਜਿਸਟਰੀ ਕਰਵਾਉਣ ਲਈ ਬਰੇਲੀ ਤੋਂ ਗ੍ਰੇਟਰ ਨੋਇਡਾ ਆਇਆ ਸੀ।