Chandigarh Mayor Election: ਪੁਲਿਸ ਨੇ ਕਾਂਗਰਸੀ ਵਰਕਰਾਂ ਹੋਏ ਆਹਮੋ-ਸਹਾਮਣੇ, ਪੁਲਿਸ ਨੇ ਕੀਤਾ ਲਾਠੀਚਾਰਜ
Chandigarh Mayor Election: ਚੰਡੀਗੜ੍ਹ ਵਿੱਚ ਮੇਅਰ ਚੋਣ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ NSUI ਵਰਕਰਾਂ ਨੇ ਸੈਕਟਰ 35 ਵਿੱਚ ਕਾਂਗਰਸ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਐਨਐਸਯੂਆਈ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਜਿਵੇਂ ਹੀ ਵਰਕਰ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰਨ ਲਈ ਨਿਕਲੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਕਾਂਗਰਸੀ ਵਰਕਰ ਨਾ ਮੰਨੇ ਤਾਂ ਪੁਲਿਸ ਨੇ ਪਹਿਲਾਂ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਬਾਅਦ ਵਿੱਚ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀ ਮੌਕੇ ’ਤੇ ਹੀ ਧਰਨੇ ’ਤੇ ਬੈਠ ਗਏ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਧਰਨਾ ਖ਼ਤਮ ਕਰ ਦਿੱਤਾ।