Sidhu Moosewala News: ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਨਾਮਜ਼ਦ ਜੋਗਿੰਦਰ ਸਿੰਘ ਜੋਗਾ ਨੂੰ ਮਾਨਸਾ ਅਦਾਲਤ ਵਿੱਚ ਕੀਤਾ ਗਿਆ ਪੇਸ਼, ਪੁਲਿਸ ਨੂੰ ਹਾਸਲ ਹੋਇਆ ਦੋ ਦਿਨ ਦਾ ਰਿਮਾਂਡ
Jun 26, 2023, 19:13 PM IST
Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਭੋਦਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਜੋਗਿੰਦਰ ਸਿੰਘ ਜੋਗਾ ਨਾਮੀ ਵਿਅਕਤੀ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਹਾਸਲ ਰੋਇਆ ਹੈ ਤੇ 28 ਜੂਨ ਨੂੰ ਮੁੜ ਪੇਸ਼ੀ ਹੋਵੇਗੀ। ਪੁਲਿਸ ਵੱਲੋਂ ਉਕਤ ਵਿਅਕਤੀ ਦਾ 7 ਦਿਨਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਅਤੇ 28 ਜੂਨ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਸੁਣਾਇਆ ਗਿਆ ਹੈ।