Mukh Mantri Dhamak Bass: ਧਮਕ ਬੇਸ ਵਾਲੇ ਮੁੱਖ ਮੰਤਰੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜ਼ਮਾਂ ਨੇ ਕੋਲ ਜਾ ਕੇ ਮੰਗੀ ਮੁਆਫ਼ੀ
ਤਰਨਤਾਰਨ ਦੇ ਪਿੰਡ ਦੀਨੇਵਾਲ ਦੇ ਰਹਿਣ ਵਾਲੇ ਸ਼ੋਸ਼ਲ ਮੀਡੀਆ ਫੇਮ ਧਰਮਪ੍ਰੀਤ ਸਿੰਘ ਉਰਫ਼ ਮੁੱਖ ਮੰਤਰੀ ਧਮਕ ਬੈਸ ਨੂੰ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਲਾਠੀਆਂ ਨਾਲ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ, ਪਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। ਜਿਸ 'ਚ ਧਰਮਪ੍ਰੀਤ ਸਿੰਘ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਦੋ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੋਵਾਂ ਪੁਲਿਸ ਵਾਲਿਆਂ ਨੇ ਮੁਆਫੀ ਮੰਗੀ।