ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾ ਲੁਧਿਆਣਾ `ਚ ਲੱਗੇ ਸਿੱਧੂ ਦੇ ਪੋਸਟਰ, ਜਾਣੋ ਪੋਸਟਰ `ਚ ਕੀ ਹੈ ਲਿਖਿਆ..
Jan 24, 2023, 11:13 AM IST
ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾ ਲੁਧਿਆਣਾ 'ਚ ਸਿੱਧੂ ਦੇ ਪੋਸਟਰ ਲੱਗੇ ਨਜ਼ਰ ਆਏ। ਪੋਸਟਰ 'ਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਦਸਿਆ ਗਿਆ। ਪੋਸਟਰ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਦੀ ਵੀ ਤਸਵੀਰ ਲੱਗੀ ਹੋਈ ਸੀ। ਦੱਸ ਦਈਏ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ ਤੇ ਹਜ਼ੇ ਵੀ ਉਹ ਪਟਿਆਲਾ ਜੇਲ੍ਹ 'ਚ ਬੰਦ ਹਨ।