Parkash Singh Badal death news: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਬਾਅਦ ਪੂਰੇ ਦੇਸ਼ ਭਰ `ਚ 2 ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ, ਮੁਹਾਲੀ ਪਹੁੰਚੇ CM ਮਨੋਹਰ ਲਾਲ
Apr 26, 2023, 02:00 AM IST
Parkash Singh Badal death news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਮੱਖ ਨੂੰ ਛਾਤੀ ਦੀ ਇਨਫੈਕਸ਼ਨ ਨਾਲ ਕੁਝ ਦਿਨ ਪਹਿਲਾਂ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਪੂਰੇ ਦੇਸ਼ ਭਰ 'ਚ 2 ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ, ਵੀਡੀਓ ਵੇਖੋ ਤੇ ਜਾਣੋ..