Mohali News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰਨ-ਸੰਜੇ ਸਿੰਘ

Mohali News: ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮੋਹਾਲੀ ਪੁੱਜੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਜੀਐਸਟੀ ਅਤੇ ਆਰਡੀਐਫ ਫੰਡ ਜਾਰੀ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਮੁੜ ਲੀਹ 'ਤੇ ਲਿਆਂਦਾ ਜਾ ਸਕੇ।

Recommended Videos