Priyanka Gandhi Oath: ਪ੍ਰਿਅੰਕਾ ਗਾਂਧੀ ਵਾਡਰਾ ਨੇ ਸੰਸਦ ਮੈਂਬਰ ਵਜੋਂ ਹਲਫ਼ ਲਿਆ
Priyanka Gandhi Oath: ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਵਾਲੀ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਬਤੌਰ ਸੰਸਦ ਮੈਂਬਰ ਵਜੋਂ ਹਲਫ ਲਿਆ। ਲੋਕ ਸਭਾ ਸੀਟ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਨੇ ਖਾਲੀ ਕੀਤੀ ਸੀ। ਰਾਹੁਲ ਨੇ ਵਾਇਨਾਡ ਅਤੇ ਰਾਏਬਰੇਲੀ ਦੋਵਾਂ ਸੀਟਾਂ ਤੋਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਆਪਣੀ ਪਹਿਲੀ ਚੋਣ ਵਿੱਚ ਪ੍ਰਿਅੰਕਾ ਗਾਂਧੀ ਨੇ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਸੀ।