Batala Protest: ਡਾ. ਭੀਮ ਰਾਓ ਅੰਬੇਦਕਰ ਬੁੱਤ ਤੋੜਨ ਉਤੇ ਬਟਾਲਾ ਵਿੱਚ ਰੋਸ ਪ੍ਰਦਰਸ਼ਨ
Batala Protest: 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਦੇ ਬੁੱਤ ਨੂੰ ਤੋੜਨ ਅਤੇ ਸੰਵਿਧਾਨ ਨੂੰ ਅੱਗ ਲਗਾਉਣ ਦੇ ਵਿਰੋਧ ਦੇ ਵਿੱਚ ਬਟਾਲਾ ਦੇ ਗਾਂਧੀ ਚੌਕ ਵਿੱਚ ਸੈਂਕੜੇ ਲੋਕਾਂ ਨੇ ਇਕੱਠੇ ਹੋ ਕੇ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਜਿਸ ਨੇ ਵੀ ਇਸ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਹੈ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦੇ ਖਿਲਾਫ ਐਨਐਸਏ ਲੱਗਣੀ ਚਾਹੀਦੀ ਹੈ ਅਤੇ ਉਸਨੂੰ ਦਿਬਰੂਗੜ੍ਹ ਜੇਲ੍ਹ ਵਿੱਚ ਭੇਜਣਾ ਚਾਹੀਦਾ ਹੈ।