Punjab Roadways Strike Today: ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਦੋ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Tue, 27 Jun 2023-3:13 pm,

Punjab Roadways Strike Today: ਪੰਜਾਬ ਭਰ ਵਿੱਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ ਅਤੇ ਦੋ ਦਿਨ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਅੱਜ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰਕੇ ਬੱਸਾਂ ਬੰਦ ਕੀਤੀਆਂ ਗਈਆਂ ਹਨ। ਉਥੇ ਹੀ ਦੂਜੇ ਪਾਸੇ ਕਲ ਸਾਰੇ ਹੀ ਪੰਜਾਬ ਭਰ ਦੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨਗੇ। ਸਰਕਾਰੀ ਬੱਸਾਂ ਬੰਦ ਹੋਣ ਕਰਕੇ ਯਾਤਰੀਆਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿਲਾ ਯਾਤਰੀਆਂ ਨੂੰ ਸਰਕਾਰੀ ਬੱਸ ਵਿੱਚ ਸਫਰ ਬਿਲਕੁਲ ਮੁਫਤ ਹੁੰਦਾ ਹੈ ਤੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਪੈਸੇ ਖਰਚ ਕੇ ਪ੍ਰਾਈਵੇਟ ਬੱਸਾਂ ਵਿੱਚ ਜਾਣਾ ਪੈ ਰਿਹਾ ਹੈ।

More videos

By continuing to use the site, you agree to the use of cookies. You can find out more by Tapping this link