PRTC Chakka Jam: ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ; ਸੂਬੇ ਵਾਸੀ ਹੋਏ ਪਰੇਸ਼ਾਨ, ਵੇਖੋ ਵੱਖ-ਵੱਖ ਥਾਵਾਂ ਦੀਆਂ ਤਸਵੀਰਾਂ
PRTC Chakka Jam: ਪੰਜਾਬ ਭਰ ਦੇ ਵਿੱਚ ਅੱਜ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ 2700 ਦੇ ਕਰੀਬ ਬੱਸਾਂ ਦਾ ਚੱਕਾ ਜਾਮ ਕਰਕੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਇਹ ਵਿਚਕਾਰ ਬਠਿੰਡਾ ਦੇ ਵਿੱਚ ਪੀਆਰਟੀਸੀ ਪਨਬਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਤਿੰਨ ਦਿਨਾਂ ਦੇ ਲਈ ਬੱਸ ਦਾ ਚੱਕਾ ਜਾਮ ਕਰ ਦਿੱਤਾ ਗਿਆ ।ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ।