Punjab News: ਅੰਮ੍ਰਿਤਸਰ `ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ, ਵੇਖੋ CCTV
Amritsar Firing News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਬਾਜ਼ਾਰ 'ਚ ਅੰਨ੍ਹੇਵਾਹ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ ਸ਼ਹਿਰ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਗੋਲੀਬਾਰੀ ਦੀ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਦਾ ਕਾਰਨ ਆਪਸੀ ਝਗੜਾ ਦੱਸਿਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।