Amritsar News: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ! ਖੁਫੀਆ ਕਾਰਵਾਈ ਦੇ ਤਹਿਤ 12 ਕਿਲੋ ਹੈਰੋਇਨ ਬਰਾਮਦ, 3 ਗ੍ਰਿਫਤਾਰ
Aug 10, 2023, 12:52 PM IST
Punjab's Amritsar News Today: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਇੱਕ ਖੁਫੀਆ-ਅਧਾਰਿਤ ਕਾਰਵਾਈ ਦੇ ਤਹਿਤ 12 ਕਿਲੋ ਹੈਰੋਇਨ ਬਰਾਮਦ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ, "ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ ਤੇ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ।" ਇਸ ਦੌਰਾਨ ਪੀ.ਐਸ.ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਅਤੇ ਪਿਛੜੇ ਸਬੰਧਾਂ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਦੀ ਸੋਚ ਦੇ ਮੁਤਾਬਕ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਾਂ।