Amritsar Weather: ਲੋਕਾਂ ਨੂੰ ਗਰਮੀ ਤੋਂ ਰਾਹਤ! ਗੁਰੂਨਗਰੀ `ਚ ਪਿਆ ਮੀਂਹ, ਮੌਸਮ ਹੋਇਆ ਸੁਹਾਵਨਾ
Amritsar Weather: ਬੀਤੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਮਾਝਾ ਖੇਤਰ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਮਾਝਾ ਖੇਤਰ ਅੰਦਰ ਮੌਨਸੂਨ ਨੇ ਦਸਤਕ ਦਿੱਤੀ ਹੈ। ਉੱਥੇ ਹੀ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਵੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਤੜਕਸਾਰ ਤੋਂ ਹੀ ਹੋ ਰਹੀ ਤੇਜ਼ ਬਾਰਿਸ਼ ਦੇ ਚਲਦੇ ਤਪ ਦੀ ਗਰਮੀ ਤੋਂ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦਾ ਠਾਠਾ ਮਾਰ ਦਾ ਇਕੱਠ ਗੁਰੂ ਘਰ ਵਿੱਚ ਵੇਖਣ ਨੂੰ ਮਿਲਿਆ ਉੱਥੇ ਹੀ ਤੇਜ਼ ਬਾਰਿਸ਼ ਕਰਕੇ ਮੌਸਮ ਸੁਹਾਵਣਾ ਹੋਇਆ ਹੈ ਅਤੇ ਲੋਕ ਬਾਰਿਸ਼ ਦੇ ਇਸ ਮੌਸਮ ਦਾ ਆਨੰਦ ਮਾਣ ਰਹੇ ਹਨ। ਵੇਖੋ ਵੀਡੀਓ...