Khanna Protest: ਖੰਨਾ ਵਿਖੇ ਕਿਸਾਨਾਂ ਦੇ ਧਰਨੇ ਦੌਰਾਨ ਰਾਹਗੀਰਾਂ ਅਤੇ ਕਿਸਾਨਾਂ ਵਿਚਾਲੇ ਹੋਈ ਬਹਿਸ
Khanna Protest: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਲਈ ਉਲੀਕੇ ਗਏ ਸੰਘਰਸ਼ ਦੇ ਤਹਿਤ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਧਰਨੇ ਲਗਾ ਕੇ ਨੈਸ਼ਨਲ ਹਾਈਵੇਅਜ਼ ਤੇ ਮੁੱਖ ਸੜਕਾਂ ਨੂੰ ਜਾਮ ਕੀਤਾ ਗਿਆ ਹੈ ਤੇ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਜਿਸ ਕਾਰਨ ਕਈ ਥਾਵਾਂ 'ਤੇ ਆਮ ਜਨਤਾ ਅਤੇ ਕਿਸਾਨਾਂ ਵਿਚਾਲੇ ਬਹਿਸਬਾਜ਼ੀ ਵੀ ਹੋਈ ਹੈ। ਅਜਿਹਾ ਹੀ ਦ੍ਰਿਸ਼ ਖੰਨਾ ਵਿਚ ਵੀ ਵੇਖਣ ਨੂੰ ਮਿਲਿਆ ਹੈ ਜਿੱਥੇ ਕਿਸਾਨਾਂ ਵੱਲੋਂ ਜਾਮ ਕੀਤੀ ਗਈ ਸੜਕ ਤੋਂ ਲੰਘਣ ਲਈ ਕੁਝ ਰਾਹਗੀਰਾਂ ਵੱਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ ਗਈ।