Moga Bandh: ਮੋਗਾ ਵਿਖੇ ਬੰਦ ਦੌਰਾਨ ਰਾਹਗੀਰਾਂ ਅਤੇ ਕਿਸਾਨਾਂ ਵਿਚਾਲੇ ਹੋਈ ਤਿੱਖੀ ਬਹਿਸ
Moga Bandh: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਬੰਦ ਦੌਰਾਨ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਧਰਨੇ ਲਗਾ ਕੇ ਨੈਸ਼ਨਲ ਹਾਈਵੇਅਜ਼ ਤੇ ਮੁੱਖ ਸੜਕਾਂ ਨੂੰ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕਈ ਥਾਵਾਂ 'ਤੇ ਆਮ ਜਨਤਾ ਅਤੇ ਕਿਸਾਨਾਂ ਵਿਚਾਲੇ ਬਹਿਸਬਾਜ਼ੀ ਵੀ ਹੋਈ ਹੈ। ਅਜਿਹਾ ਹੀ ਦ੍ਰਿਸ਼ ਮੋਗਾ ਵਿਚ ਵੀ ਵੇਖਣ ਨੂੰ ਮਿਲਿਆ ਹੈ ਜਿੱਥੇ ਕਿਸਾਨਾਂ ਵੱਲੋਂ ਜਾਮ ਕੀਤੀ ਗਈ ਸੜਕ ਤੋਂ ਲੰਘਣ ਲਈ ਕੁਝ ਰਾਹਗੀਰਾਂ ਵੱਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ ਗਈ।