Bhakra Dam Flood Gate: ਪੰਜਾਬ `ਚ ਫਿਰ ਵੱਜੀ ਖ਼ਤਰੇ ਦੀ ਘੰਟੀ! ਭਾਰੀ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ!
Aug 14, 2023, 11:52 AM IST
ਭਾਖੜਾ ਡੈਮ ਦੇ ਪਾਣੀ (Bhakra Dam Flood Gate) ਦਾ ਪੱਧਰ ਅੱਜ 1674.51 ਫੁੱਟ ਤੱਕ ਪਹੁੰਚ ਗਿਆ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 109834 ਕਿਊਸਿਕ ਦਰਜ ਕੀਤੀ ਗਈ, ਜਦੋਂ ਕਿ ਭਾਖੜਾ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ ਟਰਬਾਈਨ ਰਾਹੀਂ ਸਿਰਫ਼ 46827, ਕਿਊਸਿਕ ਪਾਣੀ ਛੱਡਿਆ ਗਿਆ। ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ ਜਦੋਂ ਕਿ ਸਤਲੁਜ ਦਰਿਆ ਵਿੱਚ 27200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਅਜੇ ਵੀ 1680, ਖ਼ਤਰੇ ਦੇ ਨਿਸ਼ਾਨ ਤੋਂ 06 ਫੁੱਟ ਘੱਟ ਹੈ।