Punjab Budget 2023-2024: ਇਸ ਦਿਨ ਪੇਸ਼ ਹੋਵੇਗਾ ਪੰਜਾਬ ਦਾ ਬੱਜਟ, 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ ਬਜਟ ਸੈਸ਼ਨ, ਕਿੰਨੇ ਹੋਣਗੇ ਪ੍ਰੋਫਿਟ
Feb 27, 2023, 17:48 PM IST
Punjab Budget 2023-2024: ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ। 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਪ੍ਰੋਗਰਾਮ ਮੁਤਾਬਕ ਬਜਟ ਸੈਸ਼ਨ 3 ਮਾਰਚ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਤੇ 24 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ। ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..