Punjab Budget 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਦਾ ਬਜਟ ਪੇਸ਼ ਕਰਨਗੇ। ਇਸ ਬਜਟ 'ਚ ਸਿਹਤ ਅਤੇ ਸਿੱਖਿਆ ਤੋਂ ਬਾਅਦ ਖੇਡਾਂ 'ਤੇ ਧਿਆਨ ਦਿੱਤਾ ਜਾਵੇਗਾ। ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਰੁਜ਼ਗਾਰ ਦੇ ਵਿਕਲਪਾਂ 'ਤੇ ਜ਼ੋਰ ਦੇ ਰਹੀ ਹੈ, ਜਿਸ ਕਾਰਨ ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਿਸ ਟੈਬ ਤੋਂ ਬਜਟ ਪੜ੍ਹਣਗੇ, ਦਾ ਕਵਰ ਫੁੱਲਦਾਰ ਰੂਪ ਵਿਚ ਬਣਾਇਆ ਗਿਆ ਹੈ, ਔਰਤਾਂ ਦੇ ਗਰੁੱਪ ਨੇ ਤਿਆਰ ਕੀਤਾ ਹੈ। ਇਸ ਦੇ ਜ਼ਰੀਏ ਸਰਕਾਰ ਸਵਦੇਸ਼ੀ ਅਤੇ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ।