Punjab Budget 2024: ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਵੇਖੋ ਵੀਡੀਓ
Punjab Budget 2024: ਵਿਧਾਇਕ ਸੁਖਵਿੰਦਰ ਕੋਟਲੀ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪ੍ਰਤਾਪ ਬਾਜਵਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਉਨ੍ਹਾਂ ਤੋਂ ਮੁਆਫੀ ਮੰਗਣ, ਨਹੀਂ ਤਾਂ ਸੰਘਰਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਦਨ ਵਿੱਚ ਗਰੀਬਾਂ ਦਾ ਮਜ਼ਾਕ ਉਡਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ- ਸਾਡੇ ਦਲਿਤ ਵਿਧਾਇਕ ਸੁਖਵਿੰਦਰ ਕੋਟਲੀ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਅੱਜ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸੱਤਾ ਨੇ 'ਆਪ' ਪੰਜਾਬ ਦੀ ਲੀਡਰਸ਼ਿਪ ਨੂੰ ਏਨਾ ਹੰਕਾਰੀ ਬਣਾ ਦਿੱਤਾ ਹੈ ਕਿ ਉਹ ਭੁੱਲ ਗਏ ਹਨ ਕਿ ਵਿਧਾਨ ਸਭਾ ਵਰਗੇ ਉੱਚੇ ਸਥਾਨ 'ਤੇ ਕਿਸ ਤਰ੍ਹਾਂ ਦਾ ਵਿਹਾਰ ਕਰਨਾ ਹੈ।