Punjab cabinet expansion: ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਅੱਜ ਪੰਜਾਬ ਕੈਬਨਿਟ ਦੇ ਵਿਸਥਾਰ `ਚ ਮੰਤਰੀ ਵਜੋਂ ਲੀਤੀ Oath, ਵੇਖੋ ਵੀਡੀਓ..
May 31, 2023, 17:37 PM IST
Punjab cabinet expansion: ਪੰਜਾਬ ਦੀ 'ਆਪ' ਸਰਕਾਰ ਨੇ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਹੈ। ਅੱਜ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਅੱਜ ਪੰਜਾਬ ਕੈਬਨਿਟ ਦੇ ਵਿਸਥਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਰਹਿ ਚੁਕੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਬਲਕਾਰ ਸਿੰਘ ਨੇ ਹੁਣੇ-ਹੁਣੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ 'ਆਪ' ਦੀ ਸ਼ਾਨਦਾਰ ਸਫਲਤਾ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਦੱਸ ਦਈਏ ਕਿ ਪੰਜਾਬ ਦੇ ਲੋਕਲ ਸਰਕਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਸੂਬੇ 'ਚ 'ਆਪ' ਦੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਮਾਨ ਮੰਤਰੀ ਮੰਡਲ ਦਾ ਇਹ ਤੀਜਾ ਵਿਸਥਾਰ ਹੈ।