Diwali 2023: ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
Diwali 2023: ਦੀਵਾਲੀ ਹਿੰਦੂ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਦੀਵਾਲੀ ਦਾ ਤਿਉਹਾਰ ਪੂਰੀ ਦੁਨੀਆ 'ਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਦੀਵਾਲੀ 'ਤੇ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕਰਨ ਦੀ ਵਿਸ਼ੇਸ਼ ਪਰੰਪਰਾ ਹੈ। ਇਸ ਵਿਚਾਲੇ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ।