ਕਪੂਰਥਲਾ ਜੇਲ੍ਹ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਜੇਲ੍ਹ ਮੰਤਰੀ ਵਜੋਂ CM ਮਾਨ ਦੀ ਪਹਿਲੀ ਅਚਨਚੇਤ ਚੈਕਿੰਗ
Jan 16, 2023, 18:52 PM IST
ਜੇਲ੍ਹ ਮੰਤਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪੂਰਥਲਾ ਜੇਲ੍ਹ 'ਚ ਪਹਿਲੀ ਅਚਨਚੇਤ ਚੈਕਿੰਗ ਕੀਤੀ। ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ ਵਿੱਚ ਰਹਿ ਰਹੀ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਨਚੇਤ ਦੌਰਾ ਕੀਤਾ ਗਿਆ। ਕਰੀਬ ਦੁਪਹਿਰ 3 ਵਜੇ ਤੋਂ ਬਾਅਦ ਉਹ ਆਪਣੇ ਕਾਫਲੇ ਸਮੇਤ ਜੇਲ੍ਹ ਦੇ ਅੰਦਰ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਜਦੋਂ ਉਹਨਾਂ ਕੋਲੋਂ ਜੇਲ ਮੰਤਰਾਲਿਆ ਆਇਆ ਹੈ ਤਾਂ ਉਸ ਤੋਂ ਬਾਅਦ ਉਹਨਾਂ ਨੇ ਪਹਿਲੀ ਵਾਰ ਕਪੂਰਥਲਾ ਜੇਲ੍ਹ ਦਾ ਦੌਰਾ ਕੀਤਾ। ਉਹਨਾਂ ਕਿਹਾ ਕਿ ਇਸ ਦੌਰਾਨ ਉਹ ਜੇਲ੍ਹ ਪ੍ਰਸ਼ਾਸਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਜੇਲ੍ਹ ਵਿੱਚ ਕਿਹੜੀਆਂ ਕਿਹੜੀਆਂ ਕਮੀਆਂ ਨੇ ਜਿੰਨਾ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਵੀ ਮਿਲਿਆ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਪੁੱਛਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜੇਲਾਂ ਨੂੰ ਸੁਧਾਰ ਘਰ ਕਿਹਾ ਜਾਂਦਾ ਹੈ ਇਸੇ ਤਰਾਂ ਹੀ ਉਹ ਉਮੀਦ ਕਰਦੇ ਹਨ ਕਿ ਜੋ ਵੀ ਏਥੇ ਆਪਣੀ ਸਜ਼ਾ ਭੁਗਤ ਕੇ ਬਾਹਰ ਜਾਂਦੇ ਹਨ ਤਾਂ ਉਹ ਇਕ ਚੰਗੀ ਜਿੰਦਗੀ ਬਤੀਤ ਕਰਨ ਅਤੇ ਆਪਣੇ ਪਰਿਵਾਰ ਰਹਿਣ ਤੇ ਉਹਨਾਂ ਨੂੰ ਇਕ ਚੰਗਾ ਰੁਜਗਾਰ ਮਿਲੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੀ ਮਦਦ ਦੇ ਨਾਲ ਇੱਕ ਲੰਬੇ ਸਮੇਂ ਦੇ ਲਈ ਜੇਲ੍ਹਾਂ ਦੇ ਅੰਦਰ ਡਾਕਟਰ ਅਤੇ ਐਂਬੂਲੈਂਸ ਮੁੱਹਈਆ ਕਰਵਾਉਣਗੇ ਤਾਂ ਜੋ ਕਿਸੇ ਵੀ ਕੈਦੀ ਜਾਂ ਹਵਾਲਾਤੀ ਨੂੰ ਕਿਸੇ ਤਰ੍ਹਾਂ ਦੀ ਸਿਹਤ ਸੰਬੰਧੀ ਕੋਈ ਸਮੱਸਿਆ ਨਾ ਆ ਸਕੇ। ਜੇਲਾਂ ਦੇ ਅੰਦਰ ਮੋਬਾਇਲ ਮਿਲਣ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਇਕ ਵੱਡਾ ਬਿਆਨ ਦਿੱਤਾ ਹੈ ਕਿ ਜੇਲਾਂ ਅੰਦਰ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੀ ਮਦਦ ਦੇ ਨਾਲ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਦੇ ਜੇਲਾਂ ਦੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਜੇਲਾਂ ਦੇ ਵਿਚ ਮੋਬਾਇਲ ਫੋਨ ਕਿਸ ਤਰ੍ਹਾਂ ਦੇ ਨਾਲ ਅੰਦਰ ਜਾਂਦੇ ਹਨ।