Ludhiana Sahnewal Airport: ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ ਨੂੰ ਉਡਾਣਾਂ ਸ਼ੁਰੂ, CM ਮਾਨ ਦਾ ਵੱਡਾ ਐਲਾਨ
Ludhiana Sahnewal Airport: ਸਾਹਨੇਵਾਲ ਹਵਾਈ ਅੱਡੇ ਤੋਂ ਸਾਹਨੇਵਾਲ ਤੋਂ ਹਿੰਡਨ (ਗਾਜ਼ੀਆਬਾਦ) ਲਈ ਉਡਾਨ ਸ਼ੁਰੂ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਵਿਖਾਈ ਹੈ। ਸ਼ੁਰੂਆਤੀ 3 ਮਹੀਨਿਆਂ ਦੌਰਾਨ 999 ਰੁਪਏ ਕਿਰਾਇਆ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਦਮਪੁਰ ਤੋਂ ਨੰਦੇੜ ਲਈ ਉਡਾਨ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਆਦਮਪੁਰ ਤੋਂ ਵਾਰਾਣਸੀ ਲਈ ਵੀ ਉਡਾਨ ਸ਼ੁਰੂ ਕਰਨ ਦੀ ਤਿਆਰੀ ਹੈ।