Farmer Protest: CM ਮਾਨ ਦਾ ਬਿਆਨ- ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ
Farmer Protest: ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਲੰਬੀ ਗੱਲਬਾਤ ਹੋਈ ਹੈ। ਹਰ ਵਿਸ਼ੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਕਾਰਾਤਮਕ ਚਰਚਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਇੰਟਰਨੈੱਟ ਬੰਦ ਕਰ'ਤਾ, ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ।