Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਹੁਣ ਪੰਚਾਇਤ ਵਿਭਾਗ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਹੁਕਮ ਤਹਿਤ ਪਿੰਡ ਵਿੱਚ ਆਪਣੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਦੀ ਰਾਸ਼ੀ ਦਿੱਤੀ ਜਾਵੇਗੀ। ਦਰਅਸਲ ਮੁੱਖ ਮੰਤਰੀ ਵੱਲੋਂ ਪਿੰਡ ਏਕਤਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਪੰਜਾਬ ਨੇ ਕੁਝ ਦਿਨ ਪਹਿਲਾਂ ਹੀ ਇਸਦਾ ਐਲਾਨ ਕੀਤਾ ਸੀ।