ਅੱਜ ਪੰਜਾਬ `ਚ ਖੁੱਲਣਗੇ ਜਾ ਰਹੇ ਹਨ 400 ਹੋਰ ਮੁਹੱਲਾ ਕਲੀਨਿਕ, ਲੋਕਾਂ ਨੂੰ ਮਿਲੇਗਾ ਮੁਫ਼ਤ ਤੇ ਵਧੀਆ ਇਲਾਜ਼ - CM ਮਾਨ
Jan 27, 2023, 11:52 AM IST
ਪੰਜਾਬ ਸਰਕਾਰ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਵੀ 15 ਅਗਸਤ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ 100 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਰ ਇਹ ਜਾਣਕਾਰੀ ਦਿੱਤੀ ਹੈ ਕੀ ਹੁਣ ਕੁੱਲ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਹੋ ਜਾਣਗੇ ਜਿੱਥੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਮਿਲੇਗਾ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਮੁਹੱਲਾ ਕਲੀਨਿਕ ਚ 100 ਤਰ੍ਹਾਂ ਦੀਆਂ ਦਵਾਈਆਂ ਮੌਜੂਦ ਸਨ ਤੇ ਰੋਜ਼ਾਨਾ 7 ਹਜ਼ਾਰ ਮਰੀਜ਼ਾਂ ਨੂੰ ਆਮ ਆਦਮੀ ਮੁਹੱਲਾ ਕਲੀਨਿਕ ਨਾਲ ਫਾਇਦਾ ਹੋ ਰਿਹਾ ਹੈ।