Punjab Congress Protest News: ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ
Punjab Congress Protest News: ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਦੀ ਕੀਤੀ ਗਈ ਸੀ। ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਫ਼ੈਸਲੇ 'ਤੇ ਸਰਪੰਚਾਂ ਦੀ ਆਵਾਜ਼ ਚੁੱਕਣ ਲਈ ਹਾਈ ਕੋਰਟ ਦਾ ਦਰਵਾਜਾ ਖੜਕਾਏਗੀ ਕਾਂਗਰਸ ਪਾਰਟੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਮੋਹਾਲੀ ਦੇ ਫੇਸ 8 ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਵੱਲੋਂ ਭੰਗ ਕੀਤੀਆਂ ਗਈਆਂ ਪੰਚਾਇਤਾਂ ਦੇ ਵਿਰੋਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਸਮੇਤ ਸਾਬਕਾ ਕੈਬੀਨੇਟ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਸਮੇਤ ਕਈ ਕਾਂਗਰਸੀ ਆਗੂ ਸ਼ਾਮਲ ਹੋਏ।