Punjab Congress News: ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵੱਲੋਂ ਰਵਨੀਤ ਬਿੱਟੂ ਦੇ ਬਿਆਨ `ਤੇ ਕੱਸਿਆ ਗਿਆ ਤੰਜ
Punjab Congress Ravneet Bittu vs Barinder Dhillon News: ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸ ਨੇਤਾ ਰਵਨੀਤ ਬਿੱਟੂ ਦੇ ਬਿਆਨ 'ਤੇ ਕਾਂਗਰਸ ਆਗੂ ਬਰਿੰਦਰ ਢਿੱਲੋਂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਵੱਲੋਂ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਵਿੱਚ ਕੋਈ ਗੱਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਦੇ ਆਮ ਆਦਮੀ ਪਾਰਟੀ ਨਾਲ ਨਿੱਜੀ ਸਬੰਧ ਸੁਖਾਵੇਂ ਹਨ ਅਤੇ ਉਨ੍ਹਾਂ ਨੂੰ ਜ਼ਿਆਦਾ ਜਲਦੀ ਹੈ ਤਾਂ ਫਿਰ ਉਹ ਉਸ ਪਾਸੇ ਤੋਂ ਹੀ ਟਿਕਟ ਲੈ ਲੈਣ।