Punjab Congress Protest: ਅੰਮ੍ਰਿਤਸਰ `ਚ ਕਾਂਗਰਸੀ ਵਰਕਰ ਸੜਕਾਂ `ਤੇ ਉਤਰੇ, ਸੂਬਾ ਪ੍ਰਧਾਨ ਰਾਜਾ ਵੜਿੰਗ ਵੀ ਪਹੁੰਚੇ
Punjab Congress Protest: ਪੰਜਾਬ ਵਿੱਚ ਦਿਨ-ਰਾਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਖ਼ਿਲਾਫ਼ ਅੱਜ ਕਾਂਗਰਸੀ ਸੜਕਾਂ ’ਤੇ ਉਤਰ ਆਏ। ਕਾਂਗਰਸੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਪੁਲੀਸ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਦਿੱਤਾ। ਕਾਂਗਰਸੀਆਂ ਨੇ ਪੁਲੀਸ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ। ਕਾਂਗਰਸੀਆਂ ਵੱਲੋਂ ਕੀਤੇ ਗਏ ਧਰਨੇ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੀ ਸ਼ਾਮਲ ਹੋਏ। ਉਨ੍ਹਾਂ ਸੂਬਾ ਸਰਕਾਰ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।