ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਹੁਣ ਅਧਿਆਪਕਾਂ ਨੂੰ ਮਿਲੇਗੀ ਵਿਦੇਸ਼ ਤੋਂ ਟ੍ਰੇਨਿੰਗ
Jan 30, 2023, 22:13 PM IST
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਟਿਆਲਾ ਵਿੱਚ ਭਾਸ਼ਾ ਵਿਭਾਗ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦਿਆਂ ਸਕੂਲਾਂ ਵਿੱਚ ਸੁਧਾਰ ਕੀਤੇ ਜਾ ਰਹੇ ਹਨ, 16 ਹਜ਼ਾਰ ਦੇ ਕਰੀਬ ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਸਕੂਲਾਂ ਵਿੱਚ 1800 ਕਮਰੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ 4 ਫਰਵਰੀ ਨੂੰ ਪ੍ਰਿੰਸੀਪਲਾਂ ਦਾ ਇੱਕ ਗਰੁੱਪ ਸਿਖਲਾਈ ਲਈ ਸਿੰਗਾਪੁਰ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰਿੰਸੀਪਲ ਵਿਦੇਸ਼ ਜਾਣਗੇ।