Faridkot News: 45 ਲੱਖ ਦੀ ਲਾਗਤ ਨਾਲ ਬਣੀ ਫ਼ਰੀਦਕੋਟ ਵਿੱਚ ਡਿਜੀਟਲ ਲਾਇਬ੍ਰੇਰੀ, ਵੇਖੋ ਕੀ ਹੈ ਖਾਸ
Faridkot News: ਗਲ਼ੀਆਂ-ਨਾਲ਼ੀਆਂ ਦੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਦਾ ਬੌਧਿਕ ਵਿਕਾਸ ਕੀਤਾ ਜਾ ਸਕੇ। ਇਸੇ ਲੜੀ ਤਹਿਤ ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਵੀ ਉਹਨਾਂ ਦੇ ਨਾਲ਼ ਸਨ।