Punjab AAP News: ਪੰਜਾਬ ਦਾ ਕਿਸਾਨ ਪਹਿਲਾਂ ਹੀ ਭਾਜਪਾ ਦੇ ਜ਼ੁਰਮ ਤੇ ਸੌੜੀ ਸਿਆਸਤ ਦਾ ਸ਼ਿਕਾਰ-ਨੀਲ ਗਰਗ
Punjab AAP News: ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ ਜਤਾਉਂਦੇ ਕਿਹਾ ਕੀ ਭਾਜਪਾ ਹੁਣ ਇਸ ਗੱਲ ਦੀ ਜਾਂਚ ਕਰਨਾ ਚਾਹੁੰਦੀ ਹੈ ਕਿ ਪੰਜਾਬ ਦੇ ਕਿਸਾਨ ਦੋ ਵਕਤ ਦੀ ਰੋਟੀ ਕਿਵੇਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਕਰਨ ਦੀ ਸਿਆਸਤ ਕਰ ਰਹੀ ਹੈ। ਉਹ ਝੂਠੇ ਦੋਸ਼ਾਂ ਅਤੇ ਅਫ਼ਵਾਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।