Farmers Protest News: ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿੰਨ ਦਿਨਾਂ ਧਰਨਾ ਸਮਾਪਤ, ਕੀਤੇ ਕਈ ਵੱਡੇ ਐਲਾਨ
Punjab Farmers Protest News: ਸੰਯੁਕਤ ਕਿਸਾਨ ਮੋਰਚਾ (Sanyukta Kisan Morcha) 'ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਦਿੱਤਾ ਜਾ ਰਿਹਾ ਤਿੰਨ ਦਿਨਾਂ ਧਰਨਾ ਅੱਜ ਸ਼ਾਮ ਸਮਾਪਤ ਹੋ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਅਗਲੀ ਰਣਨੀਤੀ ਬਾਰੇ ਐਲਾਨ ਕਰ ਦਿੱਤਾ ਗਿਆ ਹੈ।