Flood In Punjab Today: ਕਰਤਾਰਪੁਰ ਲਾਂਘੇ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਤੇ ਮੁੜ ਤੋਂ ਵੱਧ ਰਿਹਾ ਪਾਣੀ ਦਾ ਪੱਧਰ, ਲਗਾਤਾਰ ਪੈ ਰਿਹਾ ਮੀਂਹ
Jul 22, 2023, 17:25 PM IST
Flood In Punjab Today: ਪੰਜਾਬ ਦੇ ਜ਼ਿਲ੍ਹਾ ਬਟਾਲਾ 'ਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸਦੇ ਨਾਲ ਹੀ ਕਰਤਾਰਪੁਰ ਲਾਂਘੇ ਦੇ ਨਾਲ ਲੱਗਦੇ ਪਿੰਡਾਂ ਦੀਆ ਚਿੰਤਾਵਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੌਰੀਡੋਰ ਤੇ ਬਣੇ ਦਰਸ਼ਨ ਸਥਲ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਤੇ ਲਗਾਤਾਰ ਹੋ ਰਹੀ ਬਾਰਿਸ਼ ਦੇ ਚੱਲਦਿਆਂ ਪਾਣੀ ਦਾ ਪੱਧਰ ਮੁੜ ਤੋਂ ਵੱਧਣ ਲੱਗ ਗਿਆ ਹੈ। ਫਿਲਹਾਲ ਲਗਾਤਾਰ ਪਾਣੀ ਦੇ ਵੱਧਦੇ ਸਤਰ ਨੂੰ ਵੇਖਦੇ ਹੋਏ ਪਾਕਿਸਤਾਨ 'ਚ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਕਰਤਾਰਪੁਰ ਲਾਂਘਾ ਬੰਦ ਹੈ।