Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ `ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ
Kisan Andolan: ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਤੀਜਾ ਦਿਨ ਹੈ। ਇਸ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ 'ਤੇ ਵੱਡਾ ਬਿਆਨ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਰਾਹੁਲ ਗਾਂਧੀ ਨੇ ਬਹੁਤ ਵਧੀਆ ਬਿਆਨ ਦਿੱਤਾ ਹੈ ਕਿ ਅਸੀਂ ਐਮਐਸਪੀ ਗਾਰੰਟੀ ਲਿਆਵਾਂਗੇ। ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਮਨਮੋਹਨ ਸਿੰਘ ਦੀ ਸਰਕਾਰ ਆਉਣ 'ਤੇ 1.44 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ, ਪਰ ਅੱਜ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਕਰਜ਼ਿਆਂ ਦੀ ਗੱਲ ਨਹੀਂ ਕਰਦੀਆਂ।